ਸਿੱਖ ਇਤਿਹਾਸ ਵਿੱਚ ਬੀਬੀ ਸ਼ਰਨ ਕੌਰ ਜੀ ਦਾ ਨਾਮ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ।ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਦੀ ਜੰਗ ਤੋਂ ਬਾਅਦ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਸਰੀਰ ਇਕੱਠੇ ਕੀਤੇ ਅਤੇ ਸਸਕਾਰ ਕਰਨ ਲਈ ਲੱਕੜਾਂ ਦੇ ਢੇਰ ‘ਤੇ ਸ਼ਹੀਦਾਂ ਦੇ ਸਰੀਰ ਚਿਣ ਅਗਨ ਭੇਂਟ ਕਰ ਦਿੱਤੇ। ਜਦ ਜਾਲਮ ਮੁਗ਼ਲਾਂ ਨੇ ਬਲਦੀ ਅੱਗ ਵੇਖੀ ਤਾਂ ਬੀਬੀ ਸ਼ਰਨ ਕੌਰ ਜੀ ਨੂੰ ਚੁੱਕ ਕੇ ਬਲਦੀ ਅੱਗ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ। ਬੀਬੀ ਸ਼ਰਨ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ।
