3 ore - Tradurre

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਧੰਨ ਧੰਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ਮੌਕੇ ਸਾਰੀ ਸਿੱਖ ਸੰਗਤ ਨੂੰ ਲੱਖ ਲੱਖ ਵਧਾਈਆਂ🙏
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਅਣਖ, ਆਜ਼ਾਦ ਹਸਤੀ, ਨਿਆਂ, ਸੱਚ ਅਤੇ ਪੰਥਕ ਏਕਤਾ ਦਾ ਸਰਵਉੱਚ ਪ੍ਰਤੀਕ ਹੈ। ਇਹ ਪਾਵਨ ਤਖ਼ਤ ਸਾਨੂੰ ਹਮੇਸ਼ਾ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ, ਨਿਰਭਉ ਹੋ ਕੇ ਸੱਚ ਬੋਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਇਸ ਇਤਿਹਾਸਕ ਅਤੇ ਪਵਿੱਤਰ ਦਿਹਾੜੇ ’ਤੇ ਆਓ ਅਰਦਾਸ ਕਰੀਏ ਕਿ ਅਕਾਲ ਪੁਰਖ ਸਮੁੱਚੀ ਸਿੱਖ ਕੌਮ ਨੂੰ ਏਕਤਾ, ਚੜ੍ਹਦੀ ਕਲਾ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਬਖ਼ਸ਼ਿਸ਼ ਕਰਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਸਰਵਉੱਚਤਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਥ ਸਦਾ ਚੜ੍ਹਦੀ ਕਲਾ ਵਿੱਚ ਰਹੇ ਅਤੇ ਸਰਬੱਤ ਦਾ ਭਲਾ ਹੋਵੇ।

image