5 horas - Traduzir

356ਵੇਂ ਜਨਮ ਦਿਹਾੜੇ ਮੌਕੇ ਮਹਾਨ ਸੂਰਬੀਰ, ਅਣਖੀ ਯੋਧੇ ਅਤੇ ਪਹਿਲੇ ਸਿੱਖ ਰਾਜ ਦੇ ਮੋਢੀ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਕੋਟਿ-ਕੋਟਿ ਪ੍ਰਣਾਮ।
ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਲੜਾਈ ਲੜੀ ਅਤੇ ਜ਼ਮੀਨਦਾਰੀ ਪ੍ਰਥਾ ਦਾ ਖ਼ਾਤਮਾ ਕਰ ਕੇ ਜ਼ਮੀਨ ਵਾਹੁਣ ਵਾਲੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਉਨ੍ਹਾਂ ਨੇ ਲੋਕਾਂ ਨੂੰ ਹੱਕ ਦਿਵਾਏ ਅਤੇ ਸਮਾਜ ਵਿੱਚ ਬਰਾਬਰੀ ਤੇ ਇਨਸਾਫ਼ ਦੀ ਨਵੀਂ ਮਿਸਾਲ ਕਾਇਮ ਕੀਤੀ।
ਉਨ੍ਹਾਂ ਦੇ 350ਵੇਂ ਜਨਮ ਦਿਹਾੜੇ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਵੱਲੋਂ ਉਨ੍ਹਾਂ ਦੇ ਮਹਾਨ ਜੀਵਨ ਅਤੇ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪੁਸਤਕ ਜਾਰੀ ਕਰਨਾ ਵੀ ਉਨ੍ਹਾਂ ਦੀ ਵਿਰਾਸਤ ਨੂੰ ਸਿਜਦਾ ਕਰਨ ਦਾ ਉਪਰਾਲਾ ਸੀ।
ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਮਿਸਾਲ ਬਹਾਦਰੀ, ਦ੍ਰਿੜ੍ਹ ਇਰਾਦੇ ਅਤੇ ਹੱਕ-ਸੱਚ ਲਈ ਲੜਨ ਦੀ ਭਾਵਨਾ ਸਦਾ ਸਾਡੇ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।
On the 356th Birth Anniversary of Baba Banda Singh Bahadur Ji, we pay tribute to the founder of the first Sikh Raj, a visionary who abolished the zamindari system and granted ownership rights to the tillers of the land, championing justice and equality.
On his 350th birth anniversary, Hon’ble PM Shri Narendra Modi Ji released a book commemorating his extraordinary legacy.
His ideals of courage, justice and people’s empowerment continue to inspire generations.
Narendra Modi Amit Shah BJP Punjab Bharatiya Janata Party (BJP) World Punjabi

image